ਕਰਫਿਊ ਕਾਰਨ ਚੰਡੀਗੜ੍ਹ 'ਚ ਫਸੇ ਪ੍ਰਵਾਸੀ ਮਜ਼ਦੂਰ, ਘਰ ਜਾਣ ਲਈ ਮਦਦ ਦੀ ਅਪੀਲ - Chandigarh news update
🎬 Watch Now: Feature Video
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦੇ ਸੂਬੇ 'ਚ ਕਰਫਿਊ ਜਾਰੀ ਹੈ। ਇਸ ਦੌਰਾਨ ਚੰਡੀਗੜ੍ਹ 'ਚ ਕਈ ਪ੍ਰਵਾਸੀ ਮਜ਼ਦੂਰ ਫਸੇ ਹੋਏ ਹਨ। ਇਨ੍ਹਾਂ ਮਜ਼ਦੂਰਾਂ ਨੇ ਦੱਸਿਆ ਕਿ ਕਰਫਿਊ ਤੇ ਲੌਕਡਾਊਨ ਦੇ ਚਲਦੇ ਬਾਜ਼ਾਰ ਦੀਆਂ ਸੜਕਾਂ 'ਤੇ ਰਹਿਣ ਲਈ ਮਜ਼ਬੂਰ ਹਨ। ਉਨ੍ਹਾਂ ਦੱਸਿਆ ਕਿ ਉਹ ਦਿਹਾੜੀ ਕਰਦੇ ਹਨ ਤੇ ਇਸ ਸਮੇਂ ਉਨ੍ਹਾਂ ਕੋਲ ਕੋਈ ਕੰਮ ਨਹੀਂ ਹੈ। ਜਿਸ ਕਾਰਨ ਉਹ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਭੇਜੇ ਗਏ ਖਾਣੇ ਨਾਲ ਆਪਣਾ ਪੇਟ ਭਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਰੇਲਗੱਡੀਆਂ ਮੁੜ ਚਲਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਮੁੜ ਆਪਣੇ ਘਰ ਜਾ ਸਕਣ ਜਾਂ ਫਿਰ ਪ੍ਰਸ਼ਾਸਨ ਉਨ੍ਹਾਂ ਨੂੰ ਘਰ ਤੱਕ ਪਹੁੰਚਾਉਣ ਲਈ ਪੁਖ਼ਤਾ ਪ੍ਰਬੰਧ ਕਰੇ।