ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਬੰਧਾਂ ਤੋਂ ਪ੍ਰਵਾਸੀ ਮਜ਼ਦੂਰ ਨਾਖ਼ੁਸ਼ - ਕੋਰੋਨਾ ਵਾਇਰਸ
🎬 Watch Now: Feature Video
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ਭਰ ਵਿੱਚ ਲੌਕਡਾਊਨ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਵੱਖ-ਵੱਖ ਸੂਬਿਆਂ ਤੋਂ ਆਏ ਪ੍ਰਵਾਸੀ ਮਜ਼ਦੂਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਲਈ ਹੋਮ-ਸ਼ੈਲਟਰ ਦਾ ਇੰਤਜ਼ਾਮ ਕਰੇ, ਪਰ ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਕਿਸੇ ਵੀ ਕੰਮ ਨੂੰ ਕਰਨ ਵਿੱਚ ਅਸਮਰਥ ਦਿਖ ਰਹੀ ਹੈ। ਇਸ ਮੌਕੇ ਜਦ ਈਟੀਵੀ ਭਾਰਤ ਦੀ ਟੀਮ ਨੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨਾਲ ਗ਼ੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਲੇ ਤੱਕ ਕਿਸੇ ਵੀ ਪ੍ਰਕਾਰ ਦਾ ਇੰਤਜ਼ਾਮ ਨਹੀਂ ਕੀਤਾ ਹੈ।