ਉਦਯੋਗਿਕ ਇਕਾਈਆਂ ਚੱਲਣ ਦੇ ਬਾਵਜੂਦ ਪ੍ਰਵਾਸੀ ਮਜ਼ਦੂਰ ਜਾ ਰਹੇ ਆਪਣੇ ਘਰਾਂ ਨੂੰ - migrants back
🎬 Watch Now: Feature Video
ਫਤਹਿਗੜ੍ਹ ਸਾਹਿਬ: ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ ਕਰਫਿਊ ਹਟਾ ਕੇ ਤਾਲਾਬੰਦੀ ਜਾਰੀ ਰੱਖੀ ਗਈ ਹੈ। ਇਸ ਤੋਂ ਬਾਅਦ, ਸਰਕਾਰ ਵੱਲੋਂ ਦਿੱਤੇ ਨਿਯਮਾਂ ਅਨੁਸਾਰ ਉਦਯੋਗਿਕ ਇਕਾਈਆਂ ਸ਼ੁਰੂ ਹੋ ਗਈਆਂ ਹਨ, ਇਸ ਦੇ ਬਾਵਜੂਦ ਵੀ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਜਾਣ ਲਈ ਮਜ਼ਬੂਰ ਹਨ। ਇਸ ਮੌਕੇ ਜਦੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਕੋਲ ਕੋਈ ਕੰਮ ਨਹੀਂ ਹੈ ਅਤੇ ਉਹ ਮਜ਼ਬੂਰੀ ਵੱਸ ਆਪਣੇ ਘਰਾਂ ਨੂੰ ਜਾ ਰਹੇ ਹਨ। ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਇੰਡਸਟਰੀ ਤਾਂ ਚੱਲ ਪਈ ਹੈ ਪਰ ਜ਼ਿਆਦਾ ਸਮਾਂ ਨਹੀਂ ਚੱਲੇਗੀ ਜਿਸ ਕਾਰਨ ਉਨ੍ਹਾਂ ਨੂੰ ਡਰ ਹੈ ਕਿ ਕੰਮ ਨਹੀਂ ਚੱਲੇਗਾ ਅਤੇ ਇਸ ਲਈ ਉਹ ਆਪਣੇ ਘਰ ਜਾ ਰਹੇ ਹਨ।
Last Updated : May 19, 2020, 3:06 PM IST