ਜਲੰਧਰ ਪ੍ਰਸ਼ਾਸਨ ਤੋਂ ਤੰਗ ਆ ਕੇ ਪ੍ਰਵਾਸੀ ਮਜ਼ਦੂਰਾਂ ਨੇ ਕੀਤਾ ਹੰਗਾਮਾ - ਪ੍ਰਵਾਸੀ ਮਜ਼ਦੂਰ
🎬 Watch Now: Feature Video
ਜਲੰਧਰ: ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋੜ ਰੁਪਏ ਖਰਚ ਕੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਵਾਪਸ ਭੇਜਿਆ ਜਾ ਰਿਹਾ ਹੈ। ਉੱਥੇ ਹੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ ਦੱਸ ਦਈਏ, ਜਲੰਧਰ ਵਿੱਚ ਪਿਛਲੇ 5 ਦਿਨਾਂ ਤੋਂ ਪ੍ਰਵਾਸੀ ਮਜ਼ਦੂਰ ਪੁੱਲ ਦੇ ਨੀਚੇ ਘਰ ਬਣਾ ਕੇ ਰਹਿ ਰਹੇ ਹਨ ਤੇ ਉਨ੍ਹਾਂ ਨੂੰ ਖਾਣ ਦੇ ਲਈ ਕੁਝ ਵੀ ਨਹੀਂ ਮਿਲ ਰਿਹਾ। ਇੱਥੋਂ ਤੱਕ ਕਿ ਪੁਲਿਸ ਉਨ੍ਹਾਂ ਨੂੰ ਡੰਡੇ ਮਾਰ ਕੇ ਭੱਜਾ ਰਹੀ ਹੈ, ਜਿਸ ਤੋਂ ਬਾਅਦ ਪ੍ਰਵਾਸੀ ਮਜ਼ਦੂਰਾਂ ਵੱਲੋਂ ਹੰਗਾਮਾ ਕੀਤਾ ਗਿਆ। ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਝੂਠੇ ਲਾਰੇ ਲਗਾਏ ਜਾ ਰਹੇ ਹਨ ਤੇ ਹਾਲੇ ਤੱਕ ਉਨ੍ਹਾਂ ਦੀ ਘਰ ਵਾਪਸੀ ਦਾ ਕੋਈ ਇੰਤਜ਼ਾਮ ਨਹੀਂ ਕੀਤਾ ਗਿਆ।