ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਗਿਆ ਦੁੱਧ ਅਤੇ ਦਵਾਈਆਂ ਦਾ ਲੰਗਰ
🎬 Watch Now: Feature Video
ਮਾਨਸਾ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਮਾਨਸਾ ਕੈਂਚੀਆਂ 'ਤੇ ਵੱਖ-ਵੱਖ ਕਲੱਬਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਦੁੱਧ ਅਤੇ ਖਾਣ ਪੀਣ ਦੇ ਲੰਗਰ ਲਗਾਏ ਜਾਂਦੇ ਹਨ। ਇਸ ਸਾਲ ਵੀ ਮਾਨਸਾ ਕੈਂਚੀਆਂ 'ਚ ਦੁੱਧ, ਦਵਾਈਆਂ ਅਤੇ ਦਸਤਾਰ ਦੇ ਲੰਗਰ ਲਗਾਏ ਗਏ ਹਨ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਮਾਨਸਾ ਕੈਂਚੀਆਂ ਵਿੱਚ ਲੰਗਰ ਲਗਾਇਆ ਜਾਂਦਾ ਹੈ ਅਤੇ ਮੋਤੀ ਮਹਿਰਾ ਜਿਨ੍ਹਾਂ ਨੇ ਮਾਤਾ ਗੁਜਰੀ ਜੀ ਨੂੰ ਅਤੇ ਸਾਹਿਬਜ਼ਾਦਿਆਂ ਨੂੰ ਦੁੱਧ ਪਿਲਾਇਆ ਸੀ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਹੀ ਮਾਨਸਾ ਕੈਂਚੀਆਂ ਉੱਤੇ ਹਰ ਸਾਲ 26, 27 ਅਤੇ 28 ਦਸੰਬਰ ਨੂੰ ਦੁੱਧ ਦਾ ਲੰਗਰ ਲਗਾਇਆ ਜਾਂਦਾ ਹੈ।