ਸਮਾਜ ਸੇਵੀ ਸੰਸਥਾ ਨੇ ਵੰਡੀਆਂ ਮਿੰਨੀ ਫਤਿਹ ਕਿੱਟਾਂ - new cases in Punjab today
🎬 Watch Now: Feature Video
ਮਾਨਸਾ: ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੇ ਚੱਲਦਿਆਂ ਜਿਥੇ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਸਮਾਜ ਸੇਵੀ ਸੰਸਥਾਵਾਂ ਵੀ ਮਦਦ ਲਈ ਅੱਗੇ ਆ ਰਹੀਆਂ ਹਨ। ਇਸ ਦੇ ਚੱਲਦਿਆਂ ਮਾਨਸਾ 'ਚ ਨਾਗਰਿਕ ਤੇ ਤਾਲਮੇਲ ਅਤੇ ਕੋਵਿਡ ਸਹਾਇਤਾ ਕੇਂਦਰ ਵਲੋਂ ਮਿਲ ਕੇ ਕੋਰੋਨਾ ਮਰੀਜ਼ਾਂ ਲਈ ਮਿੰਨੀ ਫਤਿਹ ਕਿੱਟਾਂ ਵੰਡੀਆਂ। ਇਸ ਮੌਕੇ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਕੋਰੋਨਾ ਦੇ ਕਿਸੇ ਵੀ ਮਰੀਜ਼ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ । ਉੱਥੇ ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕਰਨ ਦੇ ਲਈ ਉਹ ਸਰਕਾਰ ਅਤੇ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਨ।