ਮੰਤਰੀ ਤ੍ਰਿਪਤ ਬਾਜਵਾ ਵਲੋਂ ਬਟਾਲਾ 'ਚ ਵਿਕਾਸ ਕਾਰਜਾ ਦੇ ਰੱਖੇ ਨੀਂਹ ਪੱਥਰ - ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ
🎬 Watch Now: Feature Video
ਗੁਰਦਾਸਪੁਰ: ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਬਟਾਲਾ ਸ਼ਹਿਰ ਵਿਖੇ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਉਸ ਉਪਰੰਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵਲੋਂ ਬਟਾਲਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਗਏ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਭਰ 'ਚ ਕਰੋੜਾਂ ਰੁਪਏ ਖਰਚ ਕਰ ਵੱਖ-ਵੱਖ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਨਾਲ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਪੰਜਾਬ ਵਿੱਚ ਝੋਨੇ ਦੇ ਬਾਹਰਲੇ ਸੂਬਿਆ ਤੋ ਆ ਰਹੇ ਟਰੱਕਾਂ ਨੂੰ ਪ੍ਰਦਰਸ਼ਨ 'ਤੇ ਬੈਠੇ ਕਿਸਾਨ ਕਾਬੂ ਕਰ ਪੁਲਿਸ ਨੂੰ ਫੜਾ ਰਹੇ ਹਨ, ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਜੋ ਚੋਰੀ ਕਰ ਰਿਹਾ ਹੈ, ਉਸ ਖਿਲਾਫ਼ ਉਨ੍ਹਾਂ ਦੀ ਸਰਕਾਰ ਅਤੇ ਪੁਲਿਸ ਵੱਲੋਂ ਵੀ ਕੜੀ ਕਾਰਵਾਈ ਹੋ ਰਹੀ ਹੈ।