ਲਾਪਤਾ ਨਾਬਾਲਿਗ ਧੀ ਦੇ ਭੁੱਬਾਂ ਮਾਰ ਮਾਰ ਰੋ ਰਹੇ ਪਿਤਾ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ ! - Faridkot crime news
🎬 Watch Now: Feature Video
ਫ਼ਰੀਦਕੋਟ:ਜੈਤੋ ਦੇ ਪਿੰਡ ਰੋੜੀਕਾਪੁਰਾ ਵਿੱਚ ਇੱਕ ਨਾਬਾਲਿਗ ਲੜਕੀ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਦੇ ਪਿਤਾ ਨੇ ਰੋ-ਰੋ ਕੇ ਧੀ ਨੂੰ ਲੱਭਣ ਦੀ ਗੁਹਾਰ ਲਗਾਈ ਹੈ। ਪੀੜਤ ਨੇ ਦੱਸਿਆ ਕਿ ਉਸ ਦੀ ਧੀ ਦੇ ਲਾਪਤਾ ਨੂੰ ਹੋਇਆ ਕਰੀਬ 9 ਦਿਨ ਹੋ ਚੁੱਕੇ ਹਨ, ਪਰ ਅਜੇ ਤੱਕ ਨਹੀਂ ਮਿਲੀ। ਪੀੜਤ ਪਿਤਾ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੱਸਿਆ ਕਿ ਪੁਲਿਸ ਉਨ੍ਹਾਂ ਦੀ ਧੀ ਨੂੰ ਲੱਭਣ ਲਈ ਕੋਈ ਵੀ ਕਦਮ ਨਹੀਂ ਚੁੱਕ ਰਹੀ ਜਿਸ ਕਰਕੇ ਅਜੇ ਤੱਕ ਉਨ੍ਹਾਂ ਦੀ ਧੀ ਨਹੀਂ ਲੱਭੀ ਜਾ ਸਕੀ। ਦੂਜੇ ਪਾਸੇ, ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਲੜਕੀ ਨੂੰ ਲੱਭਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦ ਲੱਭ ਲਿਆ ਜਾਵੇਗਾ।
Last Updated : Jan 25, 2022, 11:03 PM IST