ਅਮਲੋਹ ਵਿੱਚ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਵਿਧਾਇਕ ਦੀ ਲੋਕਾਂ ਨੂੰ ਅਪੀਲ - corona update in fatehgarh sahib
🎬 Watch Now: Feature Video
ਫ਼ਤਹਿਗੜ੍ਹ ਸਾਹਿਬ: ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਲੋਹ ਵਿੱਚ ਕੋਰੋਨਾ ਪੌਜ਼ੀਟਿਵ ਕੇਸਾਂ ਦੇ ਵਧ ਰਹੇ ਅੰਕੜਿਆਂ ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਦੋ ਦਿਨਾਂ ਸਖ਼ਤ ਲੌਕਡਾਊਨ ਕੀਤਾ ਗਿਆ ਹੈ ਉੱਥੇ ਹੀ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਅਮਲੋਹ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਹਲਕਾ ਨਿਵਾਸੀ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਲਈ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਦੀ ਪਾਲਣਾ ਕਰਨ।