ਵਿਧਾਇਕ ਬਲਦੇਵ ਖਹਿਰਾ ਨੇ ਸਰਕਾਰ ਵੱਲੋਂ ਮੰਡੀਆਂ 'ਚ ਕੀਤੇ ਪ੍ਰਬੰਧਾਂ ਦੀ ਕੀਤੀ ਨਿੰਦਾ - ਬਾਰਦਾਨੇ ਦੀ ਕਮੀ
🎬 Watch Now: Feature Video
ਜਲੰਧਰ: ਜਲੰਧਰ ਦੇ ਕਸਬਾ ਫਿਲੌਰ ਤੋਂ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵਲੋਂ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਮੰਡੀਆਂ 'ਚ ਕੀਤੇ ਸਰਕਾਰ ਦੇ ਪ੍ਰਬੰਧਾਂ ਦੀ ਨਿਖੇਧੀ ਕੀਤੀ। ਉਨ੍ਹਾਂ ਦਾ ਕਹਿਣਾ ਕਿ ਬਾਰਦਾਨੇ ਦੀ ਕਮੀ ਕਾਰਨ ਕਿਸਾਨ ਅਤੇ ਆੜ੍ਹਤੀ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਮੰਡੀਆਂ 'ਚੋਂ ਲਿਫਟਿੰਗ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸਰਕਾਰੀ ਦਾਅਵਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਸਮ ਦੀ ਮਾਰ ਵੀ ਕਿਸਾਨਾਂ ਨੂੰ ਝੱਲਣੀ ਪੈ ਰਹੀ ਹੈ।