'ਮਹਿੰਗੀ ਬਿਜਲੀ ਖ਼ਿਲਾਫ਼ ਜਨ ਅੰਦੋਲਨ ਕਰੇਗੀ ਆਪ' - ਮਹਿੰਗੀ ਬਿਜਲੀ ਦੇ ਖ਼ਿਲਾਫ਼ ਜਨ ਅੰਦੋਲਨ
🎬 Watch Now: Feature Video
ਬਠਿੰਡਾ: ਆਮ ਆਦਮੀ ਪਾਰਟੀ ਦੇ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਚੋਣਾਂ ਵੇਲੇ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਬਹੁਤ ਸਾਰੇ ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ ਇੱਕ ਮਹਿੰਗੀ ਬਿਜਲੀ ਨੂੰ ਸਸਤੀ ਕਰਨ ਦਾ ਵੀ ਵਾਅਦਾ ਕੀਤਾ ਗਿਆ ਸੀ ਪਰ ਸਾਰੇ ਵਾਅਦਿਆਂ ਤੋਂ ਪੰਜਾਬ ਸਰਕਾਰ ਫੇਲ੍ਹ ਸਾਬਤ ਹੋਈ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਇਸ ਮਹਿੰਗੀ ਬਿਜਲੀ ਦੇ ਖ਼ਿਲਾਫ਼ ਜਨ ਅੰਦੋਲਨ ਕਰਨ ਜਾ ਰਹੀ ਹੈ ਅਤੇ 7 ਤਰੀਕ ਨੂੰ ਬਿੱਲਾਂ ਦੀਆਂ ਕਾਪੀਆਂ ਸਾੜੇਗੀ। ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਫ੍ਰੀ ਸਫਰ ਦੇ ਸਵਾਲ ਤੇ ਬਲਜਿੰਦਰ ਕੌਰ ਨੇ ਕਿਹਾ ਕਿ ਇਹ ਇਕ ਡਰਾਮਾ ਹੈ ਕਿਉਂਕਿ ਪਿੰਡਾਂ ਵਿੱਚ ਤਾਂ ਸਰਕਾਰੀ ਬੱਸਾਂ ਦੇ ਟਾਵੇਂ ਹੀ ਰੂਟ ਹਨ ਇਸ ਲਈ ਔਰਤਾਂ ਨੂੰ ਕੋਈ ਫ਼ਾਇਦਾ ਨਹੀਂ ਹੋਣ ਵਾਲਾ।