ਵਿਧਾਇਕ ਬਲਵਿੰਦਰ ਸਿੰਘ ਨੇ ਕੋਰੋਨਾ ਸਬੰਧੀ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਦਿੱਤੀ ਜਾਣਕਾਰੀ - ਫਗਵਾੜਾ ਨਿਊਜ਼ ਅਪਡੇਟ
🎬 Watch Now: Feature Video
ਫਗਵਾੜਾ : ਵਿਧਾਇਕ ਬਲਵਿੰਦਰ ਸਿੰਘ ਨੇ ਕੋਰੋਨਾ ਸਬੰਧੀ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਹਿਰਾਂ 'ਚ ਐਨਜੀਓ ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਕੰਮ ਜਾਰੀ ਹੈ। ਪਰ ਪੇਂਡੂ ਖੇਤਰਾਂ 'ਚ ਲੋਕਾਂ ਨੂੰ ਕਈ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਹਰ ਪਿੰਡ ਦੇ ਸਰਪੰਚ ਨੂੰ ਰੋਜ਼ਾਨਾ ਪੰਜ ਹਜ਼ਾਰ ਰੁਪਏ ਖ਼ਰਚ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਅਧਿਕਾਰੀਆਂ ਨੂੰ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪਿੰਡਾਂ 'ਚ ਕੋਈ ਵੀ ਵਿਅਕਤੀ ਰੋਟੀ ਜਾਂ ਦਵਾਈਆਂ ਦੀ ਸੁਵਿਧਾ ਤੋਂ ਵਾਂਝਾ ਨਾ ਰਹੇ। ਇਸ ਲਈ ਸਬਜ਼ੀਆਂ ਤੇ ਹੋਰਨਾਂ ਲੋੜਵੰਦ ਚੀਜਾਂ ਦੇ ਰੇਟ ਸਰਕਾਰ ਵੱਲੋਂ ਤੈਅ ਕੀਤੇ ਗਏ ਹਨ। ਵੱਧ ਕੀਮਤ ਸਮਾਨ ਵੇਚਣ ਵਾਲੇ ਦੁਕਾਨਦਾਰ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਸੋਸ਼ਲ ਡਿਸਟੈਂਸ ਕਾਇਮ ਰੱਖਦੇ ਹੋਏ ਇਸ ਬਿਮਾਰੀ ਤੋਂ ਬਚਾਅ ਰੱਖਣ ਦੀ ਅਪੀਲ ਕੀਤੀ ਤਾਂ ਜੋ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।