ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਭੋਆ ਦੇ ਵਿਧਾਇਕ ਨੇ ਕੀਤਾ ਪ੍ਰਦਰਸ਼ਨ - ਮਹਿੰਗਾਈ ਦਾ ਬੋਝ
🎬 Watch Now: Feature Video
ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਹਲਕਾ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੇ ਪੰਚਾਂ ਸਰਪੰਚਾਂ ਨਾਲ ਕੇਂਦਰ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕੀਤਾ। ਪਿੰਡ ਸੁੰਦਰ ਚੱਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਦੀ ਭਾਜਪਾ ਸੱਤਾ ਵਿੱਚ ਆਈ ਹੋਈ ਹੈ, ਉਦੋਂ ਤੋਂ ਲਗਾਤਾਰ ਮਹਿੰਗਾਈ ਵੱਧਦੀ ਜਾ ਰਹੀ ਹੈ ਅਤੇ ਮੁੜ ਇੱਕ ਵਾਰ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਲੋਕਾਂ ਉੱਤੇ ਮਹਿੰਗਾਈ ਦਾ ਬੋਝ ਹੋਰ ਪੈ ਗਿਆ ਹੈ। ਵਿਧਾਇਕ ਜੋਗਿੰਦਰ ਪਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਅਪੀਲ ਕੀਤੀ ਹੈ ਕਿ ਉਹ ਵੱਧ ਰਹੀ ਮਹਿੰਗਾਈ ਵੱਲ ਧਿਆਨ ਦੇਣ।