ਵਿਧਾਇਕ ਨੇ ਸੁਲਤਾਨਪੁਰ ਲੋਧੀ ਦੇ 6 ਵਾਰਡਾਂ 'ਚ ਵਿਕਾਸ ਕਾਰਜਾਂ ਦੇ ਨਿਰਮਾਣ ਦੀ ਕੀਤੀ ਸ਼ੁਰੂਆਤ - construction of development works in 6 wards
🎬 Watch Now: Feature Video
ਕਪੂਰਥਲਾ: ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਕਰੀਬ 6 ਵਾਰਡਾਂ ਵਿੱਚ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅਰਬਨ ਇਨਵਾਇਰਮੈਂਟ ਪ੍ਰੋਗਰਾਮ ਦੇ ਫੇਸ 2 ਦੇ ਅਧੀਨ ਕਰੀਬ ਡੇਢ ਕਰੋੜ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਚੀਮਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਵਾਰਡ ਨੰਬਰ 7,8,9 ਦੇ ਵੱਖ-ਵੱਖ ਮੁਹੱਲਿਆਂ ਵਿੱਚ ਕਰੀਬ 74 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਅਤੇ ਵਾਰਡ ਨੰਬਰ 10,11,12 ਦੇ ਵੱਖ-ਵੱਖ ਮੁਹੱਲਿਆਂ ਵਿੱਚ ਕਰੀਬ 75 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ।