thumbnail

ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਵਿਧਾਇਕ ਕੁਲਤਾਰ ਸੰਧਾਵਾ

By

Published : Jan 19, 2021, 8:27 AM IST

ਸ੍ਰੀ ਮੁਕਤਸਰ ਸਾਹਿਬ:ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ 40 ਮੁਕਤੀਆਂ ਦੀ ਯਾਦ 'ਚ ਵਿਸ਼ੇਸ਼ ਤੌਰ 'ਤੇ ਮਾਘੀ ਦਾ ਮੇਲਾ ਲਗਦਾ ਹੈ। ਸਿੱਖ ਇਤਿਹਾਸ 'ਚ ਮਾਘੀ ਦਾ ਮੇਲਾ ਆਪਣੀ ਵਿਲੱਖਣ ਪਛਾਣ ਰੱਖਦਾ ਹੈ। ਮਾਘੀ ਦੇ ਮੇਲੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਾਵਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ।ਇਥੇ ਉਨ੍ਹਾਂ ਨੇ ਬਾਣੀ ਦਾ ਸਰਵਨ ਕੀਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੀਡੀਆ ਨਾਲ ਰੁਬਰੂ ਹੁੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਇਥੇ 40 ਸਿੰਘਾਂ ਦੀ ਸ਼ਹੀਦੀ ਨੂੰ ਨਮਨ ਕਰਨ ਪੁੱਜੇ ਹਨ। ਇਸ ਮੌਕੇ ਕਿਸਾਨ ਅੰਦੋਲਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖ਼ੁਦ ਅਦਾਲਤ 'ਚ ਨਹੀਂ ਗਏ ਤਾਂ ਉਹ ਸੁਪਰੀਮ ਕੋਰਟ ਦੀ ਬਣਾਈ ਕਮੇਟੀ ਨੂੰ ਕਿਵੇਂ ਸਵੀਕਾਰ ਕਰਨਗੇ। ਉਨ੍ਹਾਂ ਆਖਿਆ ਕਿ ਪੀਐਮ ਮੋਦੀ ਨੂੰ ਆਪਣਾ ਅੜੀਅਲ ਰਵੱਇਆ ਛੱਡ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਲੰਬੇ ਸਮੇਂ ਤੋਂ ਖੇਤੀ ਕਾਨੂੰਨ ਰੱਦ ਕਵਾਉਣ ਲਈ ਕਿਸਾਨ ਸੰਘਰਸ਼ ਕਰ ਰਹੇ ਹਨ, ਇਸ ਲਈ ਕਿਸਾਨਾਂ ਦੇ ਹੱਕ 'ਚ ਸਾਨੂੰ ਸਭ ਨੂੰ 26 ਜਨਵਰੀ ਦੇ ਟੈਕਟਰ ਮਾਰਚ 'ਚ ਹਿੱਸਾ ਲੈਣਾ ਚਾਹੀਦਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.