ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਪਣੀ ਹੀ ਸਰਕਾਰ 'ਤੇ ਚੁੱਕੇ ਸਵਾਲ - ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ
🎬 Watch Now: Feature Video
ਪਟਿਆਲਾ: ਪਟਿਆਲਾ ਦੇ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਪਣੀ ਹੀ ਸਰਕਾਰ ਦੇ ਉੱਪਰ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਜੇਕਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਕੈਪਟਨ ਅਮਰਿੰਦਰ ਸਿੰਘ ਨਾਲ ਅਜੇ ਵੀ ਮਿਲੇ ਹੋਏ ਹਨ ਤਾਂ ਮੇਅਰ ਸੰਜੀਵ ਸ਼ਰਮਾ ਬਿੱਟੂ ਨੂੰ ਕੋਈ ਨਹੀਂ ਹਟਾ ਸਕਦਾ, ਪਰ ਜੇਕਰ ਉਹ ਨਹੀਂ ਮਿਲੇ ਹੋਏ ਤਾਂ ਉਨ੍ਹਾਂ ਨੂੰ ਹਟਾਉਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਵਿੱਚ ਨਾਜਾਇਜ਼ ਕਬਜ਼ੇ ਹੋ ਰਹੇ ਹਨ ਅਤੇ ਇਸਦੇ ਲਈ ਬ੍ਰਹਮ ਮਹਿੰਦਰਾ ਨੂੰ ਵੀ ਦੇਖਣਾ ਪਵੇਗਾ ਕਿ ਉਨ੍ਹਾਂ ਦੇ ਨਾਂ ਹੇਠ ਕਬਜ਼ੇ ਕਿਉਂ ਹੋ ਰਹੇ ਹਨ ਉਨ੍ਹਾਂ ਕਿਹਾ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੇ ਤਾਂ ਸਰਕਾਰੀ ਜ਼ਮੀਨ ਅਤੇ ਮੰਦਿਰਾਂ ਨੂੰ ਵੀ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸਾਂਸਦ ਪਰਨੀਤ ਕੌਰ ਬਹੁਤ ਵਧੀਆ ਆਗੂ ਹਨ ਪਰ ਉਨ੍ਹਾਂ ਦੇ ਨੇੜਲੇ ਬੰਦਿਆਂ ਨੇ ਉਨ੍ਹਾਂ ਨੂੰ ਬਦਨਾਮ ਕਰਕੇ ਰੱਖ ਦਿੱਤਾ ਹੈ।