ਵਿਧਾਇਕ ਰੋੜੀ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ - ਵਿਧਾਇਕ ਜੈ ਕਿਸ਼ਨ ਰੋੜੀ
🎬 Watch Now: Feature Video
ਹੁਸ਼ਿਆਰਪੁਰ: ਬੀਤੇ ਦਿਨ ਪਿੰਡ ਚੱਕ ਨਰਿਆਲ ਦੇ ਇਕ ਕਿਸਾਨ ਵੱਲੋਂ ਆਪਣੇ ਖੇਤਾਂ ’ਚ ਟਰਾਂਸਫਾਰਮਰ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸਣਯੋਗ ਹੈ ਕਿ ਤਕਰੀਬਨ ਚਾਰ ਸਾਲ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦਾ ਕਰਜ਼ਾ ਸਰਕਾਰ ਵੱਲੋਂ ਦਿੱਤਾ ਜਾਵੇਗਾ ਪਰ ਸਰਕਾਰ ਬਣਨ ਤੋਂ ਬਾਅਦ ਉਲਟ ਕਰਜ਼ੇ ਲਈ ਬੈਂਕ ਅਧਿਕਾਰੀ ਕਿਸਾਨ ਨੂੰ ਤੰਗ ਪ੍ਰੇਸ਼ਾਨ ਕਰਨ ਲੱਗੇ, ਜਿਸ ਤੋਂ ਦੁਖੀ ਹੋ ਪੀੜ੍ਹਤ ਕਿਸਾਨ ਨੇ ਆਤਮ ਹੱਤਿਆ ਦਾ ਰਾਹ ਚੁਣਿਆ। ਇਸ ਦੁੱਖ ਦੀ ਘੜੀ ’ਚ ਵਿਧਾਇਕ ਜੈ ਕਿਸ਼ਨ ਰੋੜੀ ਪੀੜ੍ਹਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।