CM ਚੰਨੀ ਦੀ ਹਾਜਰੀ ‘ਚ ਅਨੁਸ਼ਾਸਨ ਤੋਂ ਬਾਹਰ ਨਜ਼ਰ ਆਏ ਕਾਂਗਰਸੀ ਵਿਧਾਇਕ - ਜੋਗਿੰਦਰ ਪਾਲ
🎬 Watch Now: Feature Video
ਪਠਾਨਕੋਟ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਪਠਾਨਕੋਟ ਫੇਰੀ ਦੌਰਾਨ ਮੁੱਖ ਮੰਤਰੀ (Chief Minister) ਦੇ ਸਾਹਮਣੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਵਿਧਾਇਕ ਜੋਗਿੰਦਰ ਪਾਲ (MLA Joginder Pal) ਮੁੱਖ ਮੰਤਰੀ ਦੇ ਸਾਹਮਣੇ ਕਿਸੇ ਨਾਲ ਉਲਝਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ (Video) ਵਿੱਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਵਿਧਾਇਕ ਹੱਥ ਹਿਲਾ ਰਹੇ ਹਨ। ਉਨ੍ਹਾਂ ਦੇ ਨਾਲ ਇੱਕ ਸੀਨੀਅਰ ਪੁਲਿਸ (POLICE) ਅਧਿਕਾਰੀ ਵੀ ਨਜ਼ਰ ਆ ਰਿਹਾ ਹੈ। ਸੂਤਰਾਂ ਅਨੁਸਾਰ ਜਾਣਕਾਰੀ ਸਾਹਮਣੇ ਆਈ ਹੈ ਕਿ ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਵਿਧਾਇਕ ਜੋਗਿੰਦਰ ਪਾਲ ਦੇ ਹਲਕੇ ਦਾ ਦੌਰਾ ਰੱਦ ਕਰ ਦਿੱਤਾ ਸੀ।