ਤੇਜ਼ ਹਨ੍ਹੇਰੀ ਤੇ ਝੱਖੜ ਕਾਰਨ ਇਸ ਵਿਧਾਇਕ ਦਾ ਦਫਤਰ ਹੋਇਆ ਢਹਿ ਢੇਰੀ - ਵਿਧਾਇਕ ਰਮਿੰਦਰ ਸਿੰਘ ਆਵਲਾ
🎬 Watch Now: Feature Video

ਫਾਜ਼ਿਲਕਾ: ਤੇਜ਼ ਹਨ੍ਹੇਰੀ ਅਤੇ ਝੱਖੜ ਕਾਰਨ ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਦਫਤਰ ਢਹਿ ਢੇਰੀ ਹੋ ਗਿਆ। ਇਸ ਦੌਰਾਨ ਰਾਤ ਨੂੰ ਡਿਉਟੀ ਦੇ ਰਹੇ ਹੋਮਗਾਰਡ ਜ਼ਖਮੀ ਹੋ ਗਿਆ। ਦੱਸ ਦਈਏ ਕਿ ਦਫਤਰ ਦੇ ਢਹਿ ਢੇਰੀ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਸਬੰਧ ਚ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਓਐਸਡੀ ਅਸ਼ੋਕ ਵੱਤਸ ਨੇ ਦੱਸਿਆ ਕਿ ਤੇਜ਼ ਹਨੇਰੀ ਕਾਰਨ ਉਨ੍ਹਾਂ ਦੇ ਦਫਤਰ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਦੌਰਾਨ ਹੋਮਗਾਰਡ ਵੀ ਜ਼ਖਮੀ ਹੋ ਗਿਆ ਹੈ ਜਿਸਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।