inflation:ਮਹਿੰਗਾਈ ਨੂੰ ਲੈਕੇ ਮੋਦੀ ਤੇ ਕੈਪਟਨ ਦਾ ਸਾੜਿਆ ਪੁਤਲਾ - ਲੋਕਾਂ ਨੂੰ ਮਹਿੰਗਾਈ ਦੀ ਚੱਕੀ ਚ ਪੀਸ ਰਹੇ

🎬 Watch Now: Feature Video

thumbnail

By

Published : Jun 10, 2021, 7:04 PM IST

ਹੁਸ਼ਿਆਰਪੁਰ: ਜ਼ਿਲ੍ਹੇ ਦੇ ਸਥਾਨਕ ਪ੍ਰਭਾਤ ਚੌਕ ਨਜ਼ਦੀਕ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਵੱਲੋਂ ਦੇਸ਼ ‘ਚ ਲਗਾਤਾਰ ਵੱਧ ਰਹੀ ਮਹਿੰਗਾਈ(inflation) ਦੇ ਵਿਰੋਧ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ(Prime Minister Narendra Modi) ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ (Strong protests)ਕੀਤਾ ਗਿਆ।ਇਸ ਮੌਕੇ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ (Sloganeering)ਕਰਦਿਆਂ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਅਕਸਰ ਸਰਕਾਰਾਂ ਵੱਲੋਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਵੱਡੇ ਵੱਡੇ ਸੁਪਨੇ ਦਿਖਾਏ ਜਾਂਦੇ ਨੇ ਤੇ ਜਦੋਂ ਚੋਣਾਂ ਹੋ ਜਾਂਦੀਆਂ ਨੇ ਤਾਂ ਸਰਕਾਰਾਂ ਵੱਲੋਂ ਲੋਕਾਂ ਦੀ ਕੋਈ ਸਾਰ ਨਹੀਂ ਲਈ ਜਾਂਦੀ ਜਿਸਦੀ ਤਾਜ਼ਾ ਉਦਾਹਰਣ ਅੱਜ ਦੇ ਸਮੇਂ ਚ ਲਗਾਤਾਰ ਵੱਧ ਰਹੀ ਮਹਿੰਗਾਈ ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਸਰਕਾਰ ਨੇ ਦੇਸ਼ ਨੂੰ ਬਰਬਾਦ ਕਰਨ ਚ ਕੋਈ ਕਸਰ ਨਹੀ ਛੱਡੀ ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Capt. Amarinder Singh) ਵੀ ਉਹੀ ਰਸਤੇ ਤੇ ਚਲ ਕੇ ਲੋਕਾਂ ਨੂੰ ਮਹਿੰਗਾਈ ਦੀ ਚੱਕੀ ਚ ਪੀਸ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.