ਝੋਨੇ ਦੀ ਕੀਮਤ 'ਚ ਵਾਧੇ ਨੂੰ ਲੈ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਸਵਾਮੀਨਾਥਣ ਕਮਿਸ਼ਨ
🎬 Watch Now: Feature Video
ਅੰਮ੍ਰਿਤਸਰ : ਤਰਨ ਤਾਰਨ ਮੁੱਖ ਮਾਰਗ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਝੌਨੇ ਦੇ ਘਟੋ-ਘਟ ਸਮਰਥਨ ਮੁੱਲ 'ਚ ਕੀਤੇ ਵਾਧੇ ਨੂੰ ਨਗੂਣਾ ਦੱਸਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। ਕਮੇਟੀ ਨੇ ਅੰਮ੍ਰਿਤਸਰ-ਤਰਨਤਾਰਨ ਮਾਰਗ ਨੂੰ ਜਾਮ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਮੌਕੇ ਕਮੇਟੀ ਦੇ ਆਗੂਆਂ ਨੇ ਆਖਿਆ ਕਿ ਸਰਕਾਰ ਨੇ ਜੋ ਵਾਧਾ ਝੋਨੇ ਦੀ ਕੀਮਤ ਵਿੱਚ ਕੀਤਾ ਹੈ ਉਹ ਨਾ-ਕਾਫੀ ਹੈ। ਉਨ੍ਹਾਂ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸ਼ਿਫਾਰਸ਼ਾਂ 'ਤੇ ਹੀ ਝੋਨੇ ਦੀ ਕੀਮਤਾਂ ਵਿੱਚ ਵਾਧਾ ਕੀਤਾ ਜਾਵੇ।