ਕਿਸਾਨਾਂ ਦਾ ਧਿਆਨ ਭਟਕਾਉਣ ਦੇ ਲਈ ਮੋਦੀ ਨੇ ਸ਼ੁਰੂ ਕੀਤੀ ਝੋਨੇ ਦੀ ਖ਼ਰੀਦ - nabha anaz mandi
🎬 Watch Now: Feature Video
ਨਾਭਾ: ਪੰਜਾਬ ਅਤੇ ਹਰਿਆਣਾ ਵਿੱਚ ਕੇਂਦਰ ਸਰਕਾਰ ਵੱਲੋਂ ਅੱਜ ਤੋਂ ਹੀ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਹੈ। ਪਹਿਲਾਂ ਕੇਂਦਰ ਸਰਕਾਰ ਵੱਲੋਂ 1 ਅਕਤੂਬਰ ਤੋਂ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਜਾਂਦੀ ਸੀ, ਪਰ ਜੇ ਪੁਖ਼ਤਾ ਇੰਤਜ਼ਾਮਾਂ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਦੀ ਅਨਾਜ ਮੰਡੀ ਵਿੱਚ ਪੁਖ਼ਤਾ ਇੰਤਜ਼ਾਮ ਦੇ ਦਾਅਵੇ ਬਿਲਕੁਲ ਖੋਖਲੇ ਵਿਖਾਈ ਦੇ ਰਹੇ ਹਨ। ਕਿਉਂਕਿ ਨਾ ਮੰਡੀ ਵਿੱਚ ਬਾਰਦਾਨਾ ਅਤੇ ਨਾ ਹੀ ਕੋਈ ਸਰਕਾਰੀ ਬਾਬੂ ਨਜ਼ਰ ਆਇਆ। ਕਿਸਾਨਾਂ ਅਤੇ ਆੜ੍ਹਤੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਧਰਨਿਆਂ ਉੱਤੇ ਬੈਠੇ ਹਨ। ਉਨ੍ਹਾਂ ਦਾ ਧਿਆਨ ਭਟਕਾਉਣ ਲਈ ਇਹ ਸਭ ਕੁੱਝ ਕੀਤਾ ਹੈ।