ਦੋਧੀ ਡੇਅਰੀ ਯੂਨੀਅਨ ਨੇ ਸਾੜਿਆ ਮੋਦੀ ਦਾ ਪੁਤਲਾ - ਮੋਦੀ ਦਾ ਪੁਤਲਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13370699-140-13370699-1634374634363.jpg)
ਬਠਿੰਡਾ: ਬੀਬੀ ਵਾਲਾ ਚੌਕ ਵਿਖੇ ਦੋਧੀ ਡੇਅਰੀ ਯੂਨੀਅਨ ਪੰਜਾਬ ਦੇ ਮੈਂਬਰਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਨੂੰ ਮੰਨਦੇ ਹੋਏ ਪ੍ਰਧਾਨ ਮੋਦੀ, ਅਮਿਤ ਸ਼ਾਹ ਅਤੇ ਹੋਰ ਕਈ ਨੇਤਾਵਾਂ ਦੇ ਪੁਤਲੇ ਸਾੜੇ ਗਏ ਤੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਇਸ ਬਾਰੇ ਬੋਲਦੇ ਹੋਏ ਦੋਧੀ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਦੋਧੀ ਡੇਅਰੀ ਯੂਨੀਅਨ ਵੱਖ-ਵੱਖ ਪ੍ਰਦਰਸ਼ਨਾਂ ਵਿੱਚ ਹਿੱਸਾ ਲੈ ਰਹੀ ਹੈ ਤੇ ਅੱਗੇ ਵੀ ਕਿਸਾਨ ਯੂਨੀਅਨ ਦੇ ਹਰ ਹੁਕਮ ਨੂੰ ਮੰਨਿਆ ਜਾਵੇਗਾ।