ਮੋਗਾ: ਵਜੀਫਾ ਘੁਟਾਲੇ ਦੇ ਵਿਰੋਧ 'ਚ 'ਆਪ' ਨੇ ਸੜਿਆ ਧਰਮਸੋਤ ਦਾ ਪੁਤਲਾ
🎬 Watch Now: Feature Video
ਮੋਗਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਹੋਏ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਕੜੀ 'ਚ ਮੋਗਾਂ ਵਿਖੇ ਵੀ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਵਰਕਰਾਂ ਨੇ ਡੀਸੀ ਦਫਤਰ ਦੇ ਬਾਹਰ ਰੋਸ ਪ੍ਰਦਰਸਨ ਕੀਤਾ। ਉਨ੍ਹਾਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। 'ਆਪ' ਆਗੂਆਂ ਨੇ ਇਸ ਮਾਮਲੇ ਦੀ ਨਿਰਪੱਚ ਜਾਂਚ ਤੇ ਕੈਬਿਨੇਟ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ।