ਮੋਗਾ ਡੀਸੀ ਨੇ ਸਮਾਜ ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ, ਸ਼ਹਿਰ ਦੇ ਸੁੰਦਰੀਕਰਨ 'ਤੇ ਕੀਤੇ ਵਿਚਾਰ - ਮੋਗਾ ਡੀਸੀ
🎬 Watch Now: Feature Video
ਐਤਵਾਰ ਨੂੰ ਮੋਗਾ ਦੇ ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਅਲੱਗ-ਅਲੱਗ ਸੰਸਥਾਵਾਂ ਦੇ ਮੈਂਬਰਾਂ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਅਲੱਗ-ਅਲੱਗ ਤਰੀਕੇ ਨਾਲ ਸਮਾਜ ਸੇਵਾ ਕਰ ਰਹੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨਾਲ ਸ਼ਹਿਰ ਨੂੰ ਸੁੰਦਰ ਬਣਾਉਣ ਵਾਸਤੇ ਮੀਟਿੰਗ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਦੱਸਿਆ ਕਿ 3 ਨਵੰਬਰ ਨੂੰ ਕੁਲਵੰਤ ਸਿੰਘ ਧਾਲੀਵਾਲ, ਜੋ ਕਿ ਕੈਂਸਰ ਦੇ ਚੈੱਕ ਅੱਪ ਕੈਂਪ ਲਗਾਉਂਦੇ ਹਨ, ਉਨ੍ਹਾਂ ਦੇ ਵੱਲੋਂ 3000 ਪੌਦੇ ਦਿੱਤੇ ਜਾਣਗੇ ਜੋ ਕਿ ਮੋਗਾ ਦੇ ਨੈਸ਼ਨਲ ਹਾਈਵੇ ਦੇ ਸੈਂਟਰ ਵਿੱਚ ਲਗਾਏ ਜਾਣਗੇ। ਇਸ ਨਾਲ ਸ਼ਹਿਰ ਵਿੱਚ ਦਾਖਲ ਹੁੰਦੇ ਹੀ ਸ਼ਹਿਰ ਦੀ ਖੂਬਸੂਰਤੀ ਨਜ਼ਰ ਆਵੇਗੀ। ਪੱਤਰਕਾਰਾਂ ਵੱਲੋਂ ਨੈਸ਼ਨਲ ਹਾਈਵੇ ਦਾ ਕੰਮ ਨਾ ਪੂਰਾ ਹੋਣ ਦੇ ਸਬੰਧ ਵਿੱਚ ਡੀ.ਸੀ. ਨੇ ਕਿਹਾ ਕਿ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਨੇ ਜਿਸ ਕੰਪਨੀ ਨੂੰ ਟੈਂਡਰ ਦਿੱਤਾ ਸੀ ਉਸ ਦਾ ਟੈਂਡਰ ਰੱਦ ਕਰਨ ਲਈ ਲਿਖ ਕੇ ਭੇਜ ਦਿੱਤਾ ਗਿਆ ਹੈ। ਹੁਣ ਅੱਗੇ ਫ਼ੈਸਲਾ ਨੈਸ਼ਨਲ ਹਾਈਵੇ ਅਥਾਰਟੀ ਦੇ ਵੱਲੋਂ ਲਿਆ ਜਾਣਾ ਹੈ।