ਮੋਗਾ: ਅਦਾਨੀ ਗਰੁੱਪ ਦੇ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ - Adani group
🎬 Watch Now: Feature Video
ਮੋਗਾ: ਅਦਾਨੀ ਗਰੁੱਪ ਦੀ ਗੱਡੀ ਰੋਕ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲੋਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਤੱਦ ਤੱਕ ਪ੍ਰਦਰਸ਼ਨ ਜਾਰੀ ਰਹੇਗਾ। ਅਸੀਂ ਪੰਜਾਬ ਵਿੱਚ ਸਿਰਫ਼ ਉਹ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦਿੱਤੀ ਸੀ ਜੋ ਲੋਕਾਂ ਲਈ ਜ਼ਰੂਰਤ ਦਾ ਸਮਾਨ ਲੈ ਕੇ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ਤੇ ਅਦਾਨੀ ਅੰਬਾਨੀ ਦੀ ਗੱਡੀ ਨਹੀਂ ਚਲਣ ਦੇਵਾਂਗੇ।