15 ਨਵੇਂ ਕੋਰੋਨਾ ਮਾਮਲੇ ਆਉਣ 'ਤੇ ਮੋਗਾ ਦੇ ਵਿਧਾਇਕ ਨੇ ਸਰਕਾਰੀ ਹਸਪਤਾਲ ਦਾ ਕੀਤਾ ਦੌਰਾ - 15 ਨਵੇਂ ਕੋਰੋਨਾ ਕੇਸ
🎬 Watch Now: Feature Video
ਮੋਗਾ: ਬੀਤੇ ਦਿਨੀਂ ਮੋਗਾ 'ਚ 15 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਕਰਕੇ ਮੋਗਾ ਸ਼ਹਿਰ ਦੀ ਨਿਉ ਟਾਊਨ ਗਲੀ ਨੰ. 7 ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਮੌਕੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਮੋਗਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਤੇ ਡਾਕਟਰਾਂ ਨਾਲ ਮੀਟਿੰਗ ਕੀਤੀ। ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਹੁਣ ਕਿਸੇ ਨੂੰ ਵੀ ਕੋਰੋਨਾ ਦਾ ਟੈਸਟ ਕਰਵਾਉਣ ਲਈ ਹਸਪਤਾਲ ਵਿੱਚ ਆਉਣ ਦੀ ਲੋੜ ਨਹੀਂ ਹੋਵੇਗੀ। ਉਸ ਦੇ ਟੈਸਟ ਲਈ ਇੱਕ ਐਬੂਲੈਂਸ ਨੂੰ ਭੇਜਿਆ ਜਾਵੇਗਾ ਜਿਸ 'ਚ ਉਨ੍ਹਾਂ ਦੇ ਸੈਂਪਲ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕੋਰੋਨਾ ਮਹਾਂਮਾਰੀ ਦੇ ਫੈਲਣ ਦਾ ਖ਼ਤਰਾ ਵੀ ਘੱਟ ਜਾਂਦਾ ਹੈ।