ਮੋਗਾ ਪੁਲਿਸ ਨੇ ਲੁੱਟਮਾਰ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ - Moga police exposes notorious gang
🎬 Watch Now: Feature Video
ਮੋਗਾ: ਸ਼ਹਿਰ ਦੀ ਪੁਲਿਸ ਨੇ ਗਿਰੋਹ ਦਾ ਪਰਦਾਫ਼ਾਸ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਪੁਲਿਸ ਨੇ ਇੱਕ ਗਿਰੋਹ ਦੀ ਗ੍ਰਿਫ਼ਤਾਰੀ ਨਾਲ ਜ਼ਿਲ੍ਹੇ ਵਿੱਚ ਹੋਈਆਂ ਲੁੱਟਮਾਰ ਦੀਆਂ ਤਾਜ਼ਾ ਘਟਨਾਵਾਂ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਬ ਇੰਸਪੈਕਟਰ ਸੰਦੀਪ ਸਿੰਘ ਨੇ ਸੀਆਈਏ ਸਟਾਫ ਮੋਗਾ ਦੇ ਮੈਂਬਰਾਂ ਸਮੇਤ ਮੌਕੇ ‘ਤੇ ਛਾਪਾ ਮਾਰਿਆ ਅਤੇ ਕੁਲਵਿੰਦਰ ਸਿੰਘ ਅਤੇ ਗੁਰਜੀਵਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ ਪੁਲਿਸ ਨੇ ਦੋ ਦੇਸੀ ਪਿਸਤੌਲ 315 ਬੋਰ ਅਤੇ 32 ਬੋਰ ਸਮੇਤ 4 ਜਿੰਦਾ ਕਾਰਤੂਸ 315 ਬੋਰ ਅਤੇ 2 ਜਿੰਦਾ ਕਾਰਤੂਸ 32 ਬੋਰ ਬਰਾਮਦ ਕੀਤੇ ਅਤੇ ਚੋਰੀ ਹੋਏ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।