ਪੁਲਿਸ ਨੇ ਸਰਹੱਦ ਨੇੜੇ ਬਰਾਮਦ ਕੀਤੀ 1 ਕਿੱਲੋ 160 ਗ੍ਰਾਮ ਹੈਰੋਇਨ - POLICE RECOVERED HEROIN NEWS
🎬 Watch Now: Feature Video
ਮੋਗਾ ਪੁਲਿਸ ਨੇ ਮੁਖ਼ਬਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਸਰਹੱਦ ਨਾਲ ਲੱਗਦੇ ਖੇਤਾਂ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਹੈਰੋਇਨ ਪਾਕਿਸਤਾਨ ਤੋਂ ਭਾਰਤ ਵਿੱਚ ਸਪਲਾਈ ਕੀਤੀ ਗਈ ਹੈ। ਪੁਲਿਸ ਨੇ ਬਰਾਮਦ ਕੀਤੀ ਹੈਰੋਇਨ ਦੀ ਮਾਤਰਾ 1 ਕਿਲੋ 160 ਗ੍ਰਾਮ ਦੱਸੀ ਹੈ। ਪ੍ਰੈੱਸ ਵਾਰਤਾ ਦੌਰਾਨ ਮੀਡੀਆ ਨਾਲ ਮੁਖ਼ਾਤਿਬ ਹੁੰਦਿਆਂ ਐੱਸਪੀਆਈ ਹਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਸੀ.ਆਈ.ਏ. ਇੰਚਾਰਜ ਤਰਲੋਚਨ ਸਿੰਘ ਨੂੰ ਕਿਸੇ ਖ਼ਾਸ ਮੁਖ਼ਬਰ ਤੋਂ ਇਹ ਇਤਲਾਹ ਮਿਲੀ ਸੀ ਕਿ ਫਿਰੋਜ਼ਪੁਰ ਸਰਹੱਦ ਦੇ ਨਾਲ ਲੱਗਦੇ ਖੇਤਾਂ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਲੁਕਾ ਕੇ ਰੱਖੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਛਾਪਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਹੈਰੋਇਨ ਬਰਾਮਦ ਕੀਤੀ ਗਈ। ਸੁਤਰਾਂ ਅਨੁਸਾਰ ਇਹ ਹੈਰੋਇਨ ਭਾਰਤ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਸਪਲਾਈ ਕੀਤੀ ਜਾਣੀ ਸੀ। ਪੁਲਿਸ ਨੇ ਇਸ ਭਾਲ ਮੁਹਿੰਮ ਨੂੰ ਬੀਐਸਐਫ ਦੀ 29ਵੀਂ ਬਟਾਲੀਅਨ ਦੇ ਨਾਲ ਮਿਲ ਕੇ ਸਾਂਝੇ ਤੌਰ 'ਤੇ ਅੰਜਾਮ ਦਿੱਤਾ। ਉਨ੍ਹਾਂ ਨੇ ਖੇਤਾਂ ਵਿੱਚੋਂ ਦੋ ਪੈਕਟ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਖੇਤ ਦੇ ਮਾਲਕਾਂ ਤੋਂ ਪੁੱਛਗਿਛ ਜਾਰੀ ਕਰ ਦਿੱਤੀ ਹੈ।