ਮੋਹਾਲੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕੀਤੇ ਗ੍ਰਿਫ਼ਤਾਰ - ਲੁੱਟ-ਖੋਹ ਕਰਨ ਵਾਲਾ ਗਿਰੋਹ
🎬 Watch Now: Feature Video
ਮੋਹਾਲੀ :ਆਏ ਦਿਨ ਸ਼ਹਿਰ 'ਚ ਅਪਰਾਧਕ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਮੋਹਾਲੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਇੱਕ ਨੌਜਵਾਨ ਨੇ ਉਸ ਨਾਲ ਲੁੱਟ ਹੋਣ ਤੇ ਮੋਬਾਈਲ ਫੋਨ ਖੋਹੇ ਜਾਣ ਦੀ ਸ਼ਿਕਾਇਤ ਦਿੱਤੀ ਸੀ। ਪੁਲਿਸ ਵੱਲੋਂ ਛਾਪੇਮਾਰੀ ਦੌਰਾਨ ਲੱਟ ਖੋਹ ਕਰਨ ਵਾਲੇ ਗਿਰੋਹ ਦੇ 3ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੀਆਂ 3 ਗੱਡੀਆਂ ਤੇ ਕਈ ਮੋਬਾਈਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਇਸ ਗਿਰੋਹ ਦੇ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਇਨ੍ਹਾਂ ਚੋਂ 4 ਲੋਕ ਫਰਾਰ ਹਨ। ਪੁਲਿਸ ਵੱਲੋਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।