ਅਧਿਆਪਕ ਨੇ ਵਿਦਿਆਰਥਣ ਨਾਲ ਕੀਤੀ ਛੇੜਛਾੜ - ਛੇੜਛਾੜ 'ਚ ਮਾਮਲਾ
🎬 Watch Now: Feature Video
ਗੁਰਦਾਸਪੁਰ: ਪੁਲਿਸ ਨੇ ਅਧਿਆਪਕ ਨੂੰ ਨਾਬਾਲਿਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਆਰੋਪ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅਧਿਆਪਕ ਨੂੰ ਗ੍ਰਿਫਤਾਰ ਕਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮਾਨਯੋਗ ਅਦਾਲਤ ਵੱਲੋਂ ਆਰੋਪੀ ਨੂੰ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।
ਪੁਲਿਸ ਜ਼ਿਲਾ ਗੁਰਦਾਸਪੁਰ ਦੇ ਪੁਲਿਸ ਥਾਣਾ ਸਿਟੀ ਦੇ ਐਸ.ਐਚ.ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਗੁਰਦਾਸਪੁਰ ਦੇ ਰਹਿਣ ਵਾਲੇ ਤਰੁਣ ਮਹਾਜਨ ਜੋ ਇੱਕ ਕਾਲਜ ਵਿੱਚ ਪ੍ਰੋਫੈਸਰ ਵੀ ਹੈ ਅਤੇ ਨਿੱਜੀ ਟਿਊਸ਼ਨ ਸੇਂਟਰ ਚਲਾਉਂਦਾ ਹੈ ਅਤੇ ਉਸ ਨੇ ਟਿਊਸ਼ਨ 'ਤੇ ਪੜ੍ਹਣ ਆਉਣ ਵਾਲੀ ਇੱਕ ਨਾਬਾਲਿਗ ਕੁੜੀ ਨਾਲ ਛੇੜਛਾੜ ਦੀ ਹਰਕਤ ਕੀਤੀ ਹੈ।
ਉੱਥੇ ਹੀ ਥਾਣਾ ਇੰਚਾਰਜ ਨੇ ਦੱਸਿਆ ਕਿ ਪੀੜ੍ਹਤ ਨਾਬਾਲਿਗ ਕੁੜੀ ਦੇ ਪਰਿਵਾਰ ਵਾਲਿਆਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ਉੱਤੇ ਆਰੋਪੀ ਤਰੁਣ ਮਹਾਜਨ ਦੇ ਖਿਲਾਫ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਆਰੋਪੀ ਤਰੁਣ ਮਹਾਜਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਆਰੋਪੀ ਤਰੁਣ ਨੂੰ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।