ਕੋਰੋਨਾ ਕਾਰਨ ਸਾਵਣ ਦਾ ਮਹੀਨਾ ਪਿਆ ਫਿੱਕਾ - ਸ਼ਿਵ ਖੇੜਾ ਮੰਦਰ
🎬 Watch Now: Feature Video
ਚੰਡੀਗੜ੍ਹ: ਦੇਸ਼ ਭਰ 'ਚ ਸਾਵਣ ਦੇ ਮਹੀਨੇ ਦੀ ਸ਼ੁਰੂਆਤ ਹੋ ਗਈ ਹੈ ਪਰ ਕੋਰੋਨਾ ਮਹਾਂਮਾਰੀ ਕਰਕੇ ਇਸ ਮਹੀਨੇ ਨੂੰ ਵੱਖਰੇ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਈਟੀਵੀ ਭਾਰਤ ਦੀ ਟੀਮ ਨੇ ਸੈਕਟਰ-28 ਦੇ ਸ਼ਿਵ ਖੇੜਾ ਮੰਦਰ ਵਿਖੇ ਦੌਰਾ ਕੀਤਾ, ਜਿੱਥੇ ਮੰਦਰ ਦੇ ਪੰਡਿਤ ਸ਼ੁਭਾਸ਼ ਨੇ ਦੱਸਿਆ ਕਿ ਕੋਰੋਨਾ ਨੂੰ ਮੁੱਖ ਰੱਖਦੇ ਹੋਏ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦਰ ਵਿੱਚ ਕਿਸੇ ਪ੍ਰਕਾਰ ਦੀ ਭੀੜ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਵੀ ਧਿਆਨ ਰੱਖਿਆ ਜਾ ਰਿਹਾ ਕਿ ਮੰਦਰ 'ਚ ਆਉਣ ਤੋਂ ਪਹਿਲਾਂ ਸਾਰੇ ਸ਼ਰਧਾਲੂਆਂ ਦੇ ਮਾਸਕ ਪਾਏ ਹੋਣ ਤੇ ਉਨ੍ਹਾਂ ਦੇ ਹੱਥਾਂ ਨੂੰ ਸੈਨੇਟਾਈਜ਼ ਕੀਤੇ ਬਿਨ੍ਹਾਂ ਮੰਦਰ 'ਚ ਜਾਣ ਨਹੀਂ ਦਿੱਤਾ ਜਾ ਰਿਹਾ ਹੈ।