550ਵਾਂ ਪ੍ਰਕਾਸ਼ ਪੁਰਬ: ਸੰਗਤ ਨੇ ਕੀਤੇ ਮੂਲ ਮੰਤਰ ਦੇ ਜਾਪ - ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
🎬 Watch Now: Feature Video
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 13 ਨਵੰਬਰ ਤੱਕ ਸ਼ਾਮ ਨੂੰ 5 ਵਜੇ ਮੂਲ ਮੰਤਰ ਦੇ ਜਾਪ ਕਰਨ ਦੀ ਅਪੀਲ ਕੀਤੀ ਸੀ। ਇਸ ਤਹਿਤ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮੂਹ ਸੰਗਤ ਵੱਲੋਂ ਮੂਲ ਮੰਤਰ ਦੇ ਜਾਪ ਕੀਤੇ ਗਏ। ਇਸ ਮੌਕੇ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਦੱਸ ਦਈਏ, ਇਹ ਜਾਪ 13 ਨਵੰਬਰ ਤੱਕ ਜਾਰੀ ਰਹਿਣਗੇ।