ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਮੋਰਚਾ 116ਵੇਂ ਦਿਨ 'ਚ ਦਾਖਲ - ਟਰੈਕਟਰ ਪਰੇਡ
🎬 Watch Now: Feature Video
ਮਾਨਸਾ: 30 ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਦੇ ਪਾਰਕ 'ਚ ਚੱਲ ਮੋਰਚਾ ਅੱਜ 116ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਵਿੰਦਰ ਸ਼ਰਮਾ ਖਿਆਲਾ ਨੇ ਕਿਹਾ ਕਿ ਦਿੱਲੀ ਵਿੱਚ 26 ਜਨਵਰੀ ਨੂੰ ਟਰੈਕਟਰ ਪਰੇਡ ਸ਼ਾਤਮਈ ਢੰਗ ਨਾਲ ਕੀਤੀ ਜਾਵੇਗੀ। ਇਸ ਪਰੇਡ ਵਿੱਚ ਜਾਣ ਲਈ 25 ਜਨਵਰੀ ਤੱਕ ਸਮੁੱਚੇ ਪੰਜਾਬ ਦੇ ਟਰੈਕਟਰ ਅਤੇ ਹਰ ਵਰਗ ਦਿੱਲੀ ਦੇ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣਗੇ ਤਾਂ ਕਿ ਕਾਰੋਪਰੇਟ ਘਰਾਣਿਆਂ ਅਡਾਨੀ ਅੰਬਾਨੀਆਂ ਦੀ ਦਲਾਲ ਮੋਦੀ ਸਰਕਾਰ ਦੇ ਤਿੰਨ ਕਿਸਾਨ ਵਿਰੋਧੀ ਕਾਨੂੰਨ ਵਾਪਸ ਕਰਵਾਏ ਜਾਣ। ਕਿਸਾਨ ਮਜ਼ਦੂਰ ਜਥੇਬੰਦੀਆਂ ਦਾ ਸੰਘਰਸ਼ ਉਦੋਂ ਤੱਕ ਚਲਦਾ ਰਹੇਗਾ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ।