ਗੁਰਦੁਆਰਾ ਗੁਰੂ ਨਾਨਕ ਸਤਸੰਗ ਦਰਬਾਰ ਤੋਂ ਕੱਢੀ ਗਈ ਪ੍ਰਭਾਤਫੇਰੀ - Prakash Purab of Guru Nanak Dev Ji
🎬 Watch Now: Feature Video

ਨਵੀਂ ਦਿੱਲੀ: ਕੋਰੋਨਾ ਸੰਕਟ ਕਾਰਨ ਇਸ ਵਾਰ ਤਿਉਹਾਰ ਤੇ ਸਾਰੇ ਧਾਰਮਿਕ ਸਮਾਗਮਾਂ 'ਤੇ ਵੀ ਅਸਰ ਪੈ ਰਿਹਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵੀ ਇਸ ਦਾ ਅਸਰ ਪੈ ਰਿਹਾ ਹੈ। ਇਸ ਵਾਰ ਸ਼ੋਭਾਯਾਤਰਾ ਨਹੀਂ ਕੱਢੀ ਜਾਵੇਗੀ। ਵੱਖ-ਵੱਖ ਗੁਰਦੁਆਰਿਆਂ ਤੋਂ ਪ੍ਰਭਾਤਫੇਰੀ ਕੱਢੀ ਜਾ ਰਹੀ ਹੈ।
ਅੱਜ ਸਵੇਰੇ ਕਮੇਟੀਆਂ ਅਤੇ ਸਹਿਯੋਗੀਆਂ ਦੀ ਮਦਦ ਨਾਲ ਪੱਛਮੀ ਦਿੱਲੀ ਦੇ ਰਘੁਬੀਰ ਨਗਰ ਦੇ ਗੁਰਦੁਆਰਾ ਗੁਰੂ ਨਾਨਕ ਸਤਸੰਗ ਦਰਬਾਰ ਤੋਂ ਪ੍ਰਭਾਤਫੇਰੀ ਕੱਢੀ ਗਈ। ਇਹ ਪ੍ਰਭਾਤਫੇਰੀ ਸਵੇਰੇ 5 ਵਜੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਈ ਅਤੇ ਇਲਾਕੇ ਦੇ ਵੱਖ-ਵੱਖ ਬਲਾਕਾਂ ਵਿਚੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਈ।