ਸਰਹੱਦ ਪਾਰ ਤੋਂ ਆਈ ਹੈਰੋਇਨ ਨੂੰ ਵੇਚਦੇ ਮਾਂ-ਪੁੱਤ ਕਾਬੂ - ਗੁਰਦਾਸਪੁਰ ਐੱਸ.ਐੱਸ.ਪੀ
🎬 Watch Now: Feature Video
ਗੁਰਦਾਸਪੁਰ: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਧੀਨ ਪੰਜਾਬ ਪੁਲਿਸ ਨਸ਼ਿਆਂ ਨੂੰ ਨੱਥ ਪਾਉਣ ਲਈ ਲਗਾਤਾਰ ਕਾਰਵਾਈਆਂ ਕਰ ਰਹੀ ਹੈ। ਪੁਲਿਸ ਨੇ ਦੀਨਾਨਗਰ ਦੇ ਬਮਿਆਲ ਇਲਾਕੇ ਤੋਂ 1 ਕਿਲੋ ਹੈਰੋਇਨ ਸਮੇਤ ਮਾਂ ਤੇ ਪੁੱਤ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਦੀਨਾਨਗਰ ਅਤੇ ਗੁਰਦਾਸਪੁਰ ਪੁਲਿਸ ਨੇ ਮਿਲ ਕੇ ਇੱਕ ਆਪ੍ਰੇਸ਼ਨ ਦੌਰਾਨ ਸਰਹੱਦ ਪਾਰ ਤੋਂ ਆਏ ਨਸ਼ੇ ਨੂੰ ਵੇਚਦੇ ਹੋਏ ਮਾਂ-ਪੁੱਤ ਨੂੰ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਔਰਤ ਦਾ ਛੋਟਾ ਪੁੱਤਰ ਪਹਿਲਾਂ ਹੀ 40 ਗ੍ਰਾਮ ਹੈਰੋਇਨ ਨਾਲ ਫੜਿਆ ਜਾ ਚੁੱਕਾ ਹੈ ਅਤੇ ਪੂਰਾ ਟੱਬਰ ਹੀ ਇਸ ਵਿੱਚ ਸ਼ਾਮਲ ਹੈ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।