ਕਿਸਾਨਾਂ ਦੇ ਖੇਤਾਂ ਵਿਚੋਂ 3 ਦਰਜਨ ਦੇ ਕਰੀਬ ਮੋਟਰਾਂ ਚੋਰੀ - ਫਰੀਦਕੋਟ
🎬 Watch Now: Feature Video
ਫਰੀਦਕੋਟ ਦੇ ਨਾਲ ਲਗਦੇ ਪਿੰਡ ਬੀੜ ਭੋਲੂਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਵਿਚੋਂ 3 ਦਰਜਨ ਦੇ ਕਰੀਬ ਮੋਟਰਾਂ ਚੋਰੀ ਹੋ ਚੁਕੀਆਂ ਹਨ। ਇਨ੍ਹਾਂ ਵਿਚੋਂ ਕਈ ਕਿਸਾਨ ਅਜਿਹੇ ਵੀ ਹਨ ਜਿਨ੍ਹਾਂ ਦੀਆਂ ਕਈ ਵਾਰ ਮੋਟਰਾਂ ਚੋਰੀ ਹੋਈਆਂ ਹਨ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੋਟਰਾਂ 7-7 ਵਾਰ ਚੋਰੀ ਹੋ ਚੁਕੀਆਂ ਹਨ ਪਰ ਅੱਜ ਤੱਕ ਇੱਕ ਵੀ ਚੋਰ ਨਹੀਂ ਫੜ੍ਹਿਆਂ ਗਿਆ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਵਾਰ ਨੁਕਸਾਨ ਝੱਲਣਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉੱਥੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ