ਕਿਸਾਨ ਅੰਦੋਲਨ ਦੇ ਹੱਕ 'ਚ ਕਿਸਾਨਾਂ ਨੇ ਕੱਢੀਆਂ ਮੋਟਰ ਸਾਈਕਲ ਮਾਰਚ - ਤਰਨ ਤਾਰਨ
🎬 Watch Now: Feature Video
ਤਰਨ ਤਾਰਨ : ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਜਿਥੇ ਇੱਕ ਪਾਸੇ ਦਿੱਲੀ 'ਚ ਕਿਸਾਨ ਅੰਦੋਲਨ ਜਾਰੀ ਹੈ, ਉਥੇ ਹੀ ਦੂਜੇ ਪਾਸੇ ਸੂਬੇ ਭਰ 'ਚ ਕਿਸਾਨਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ। ਤਰਨ ਤਾਰਨ ਦੇ ਸਰਹੱਦੀ ਪਿੰਡ ਵਲਟੋਹਾ ਵਿਖੇ ਕਿਸਾਨਾਂ ਨੇ ਮੋਟਰ ਸਾਈਕਲ ਮਾਰਚ ਕੱਢਿਆ। ਇਹ ਮੋਟਰ ਸਾਈਕਲ ਮਾਰਚ ਪਿੰਡ ਵਲਟੋਹਾ ਦੇ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਤੋਂ ਸਰਬਤ ਦੇ ਭਲੇ ਲਈ ਅਰਦਾਸ ਕਰਨ ਮਗਰੋਂ ਕੱਢਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਹੱਕ 'ਚ ਇਹ ਮੋਟਰ ਸਾਈਕਲ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਮਾਝੇ ਤੋਂ ਵੱਡੀ ਗਿਣਤੀ 'ਚ ਕਿਸਾਨ 26 ਜਨਵਰੀ ਦੇ ਟਰੈਕਟਰ ਮਾਰਚ ਵਿੱਚ ਹਿੱਸਾ ਲੈਣਗੇ। ਉਨ੍ਹਾਂ ਮੋਦੀ ਸਰਕਾਰ ਨੂੰ ਜਲਦ ਤੋਂ ਜਲਦ ਖੇਤੀ ਕਾਨੂੰਨ ਵਾਪਸ ਲਏ ਜਾਣ ਦੀ ਅਪੀਲ ਕੀਤੀ।