ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੇ ਹੱਕ ’ਚ ਨੌਜਵਾਨਾਂ ਨੇ ਕੱਢੀ ਮੋਟਰਸਾਇਕਲ ਰੈਲੀ - ਹੱਕ ’ਚ ਨੌਜਵਾਨਾਂ ਨੇ ਕੱਢੀ ਮੋਟਰਸਾਇਕਲ ਰੈਲੀ
🎬 Watch Now: Feature Video
ਫ਼ਰੀਦਕੋਟ: 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲੇ ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਵਿਚ ਨਾਮਜਦ ਕੀਤੇ ਗਏ ਲੱਖਾ ਸਿਧਾਣਾ ਅਤੇ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦੇ ਹੱਕ ਵਿਚ ਨੌਜਵਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਕੁਝ ਨੌਜਵਾਨਾਂ ਵੱਲੋਂ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੇ ਹੱਕ ਵਿਚ ਫ਼ਰੀਦਕੋਟ ਤੋਂ ਬਠਿੰਡਾ ਤੱਕ ਮੋਟਰਸਾਇਕਲ ਰੈਲੀ ਕੱਢੀ ਗਈ। ਇਸ ਦੌਰਾਨ ਨੌਜਵਾਨਾਂ ਨੇ ਦੀਪ ਸਿੱਧੂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਲੱਖਾ ਸਿਧਾਣਾ ਅਤੇ ਦੀਪ ਸਿੱਧੂ ਨੇ ਕੁਝ ਵੀ ਅਜਿਹਾ ਨਹੀਂ ਕੀਤਾ ਜਿਸ ਨਾਲ ਉਨ੍ਹਾਂ ਨੂੰ ਦੇਸ਼ਧ੍ਰੋਹੀ ਕਿਹਾ ਜਾਵੇ। ਸਰਕਾਰ ਜਾਣਬੁੱਝ ਕੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਲੱਖਾ ਸਿਧਾਣਾ ਅਤੇ ਦੀਪ ਸਿੱਧੂ ਖਿਲਾਫ ਦਰਜ ਮਾਮਲੇ ਰੱਦ ਕੀਤੇ ਜਾਣ ਅਤੇ ਦੀਪ ਸਿੱਧੂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।