ਤਰਨ ਤਾਰਨ: ਚੋਰੀ ਦੇ ਮੋਟਰਸਾਈਕਲ 'ਤੇ ਘੁੰਮਦਿਆਂ ਚੋਰ ਚੜ੍ਹੇ ਪੁਲਿਸ ਦੇ ਅੜਿੱਕੇ - crime news
🎬 Watch Now: Feature Video
ਤਰਨ ਤਾਰਨ: ਜ਼ਿਲ੍ਹੇ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਮੋਟਰਸਾਈਕਲ ਚੋਰ ਦੇ ਇੱਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਕੋਲੋਂ ਚੋਰੀ ਦੇ 10 ਮੋਟਰਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਤਨਾਮ ਸਿੰਘ ਉਰਫ਼ ਸੱਤੂ ਅਤੇ ਗੁਰਸੇਵਕ ਸਿੰਘ ਚੋਰੀ ਦੇ ਮੋਟਰਸਾਈਕਲ ਵੇਚਣ ਅਤੇ ਲੈਣ ਦਾ ਧੰਦਾ ਕਰਦੇ ਹਨ ਤੇ ਹੁਣ ਵੀ ਉਹ ਚੋਰੀ ਦੇ ਮੋਟਰਸਾਈਕਲ 'ਤੇ ਘੁੰਮ ਰਹੇ ਹਨ। ਇਨ੍ਹਾਂ 'ਤੇ ਐਸਆਈ ਕੇਵਲ ਸਿੰਘ ਨੇ ਕਾਰਵਾਈ ਕਰਦਿਆਂ ਸਤਨਾਮ ਸਿੰਘ ਤੇ ਗੁਰਸੇਵਕ ਸਿੰਘ ਨੂੰ ਕਾਬੂ ਕਰ ਉਨ੍ਹਾਂ ਕੋਲੋਂ ਚੋਰੀ ਦੇ 10 ਮੋਟਰਸਾਈਕਲ ਬਰਾਮਦ ਕੀਤੇ ਤੇ ਪੁਲਿਸ ਉਨ੍ਹਾਂ 'ਤੇ ਕਾਰਵਾਈ ਕਰ ਰਹੀ ਹੈ।