ਪੁਲਿਸ ਦੇ ਹੱਥੀਂ ਚੜ੍ਹਿਆ ਮੋਟਰਸਾਈਕਲ ਚੋਰ - Motorcycle thieve
🎬 Watch Now: Feature Video
ਪਠਾਨਕੋਟ: ਚੋਰਾਂ ਦੇ ਹੌਸਲੇ ਇੰਨੇ ਬੁੰਲਦ ਹੋ ਚੁੱਕੇ ਹਨ ਕਿ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪਠਾਨਕੋਟ ਪੁਲਿਸ ਇਨ੍ਹਾਂ ਚੋਰਾ ਦੀ ਭਾਲ ਵਿੱਚ ਦਿਨ ਰਾਤ ਸੰਘਰਸ਼ ਕਰ ਰਹੀ ਹੈ। ਇਸ ਦੇ ਤਹਿਤ ਪਠਾਨਕੋਟ ਥਾਣਾ ਡਵੀਜ਼ਨ ਨੰਬਰ ਇੱਕ ਦੀ ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਕਿ ਲਕਸ਼ਮੀ ਗਾਰਡਨ ਕਲੋਨੀ ਵਿੱਚ ਇੱਕ ਸ਼ਖਸ ਕੋਲ ਚੋਰੀ ਦਾ ਮੋਟਰਸਾਇਕਲ ਹੈ। ਇਸ ਗੱਲ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਉਸ ਦੇ ਘਰ ਛਾਪਾ ਮਾਰਿਆ ਤਾਂ ਉਸ ਕੋਲੋਂ ਇੱਕ ਚੋਰੀ ਦਾ ਮੋਟਰਸਾਇਕਲ ਅਤੇ ਤਿੰਨ ਮੋਬਾਇਲ ਬਰਾਮਦ ਕੀਤੇ ਗਏ। ਪੁਲਿਸ ਨੇ ਉਸ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਉਸ ਕੋਲੋਂ ਪੁੱਛ ਗਿੱਛ ਕਰ ਰਹੀ ਹੈ ਪੁਲਿਸ ਦਾ ਕਹਿਣਾ ਹੈ ਫੜੇ ਗਏ ਮੁਲਜ਼ਮ ਤੋਂ ਹੋਰ ਵੀ ਚੋਰੀ ਦੀਆਂ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।