ਨੌਜਵਾਨ ਨੂੰ ਮਿਰਗੀ ਦਾ ਦੌਰਾ ਪੈਣ ਕਾਰਨ ਵਾਪਰਿਆ ਸੜਕ ਹਾਦਸਾ - road accident
🎬 Watch Now: Feature Video
ਜਲੰਧਰ ਪਠਾਨਕੋਟ-ਹਾਈਵੇਅ (Jalandhar Pathankot-Highway) ‘ਤੇ ਭਿਆਨਕ ਸੜਕ ਹਾਦਸਾ (road accident ) ਵਾਪਰਿਆ ਹੈ। ਮੋਟਰਸਾਇਕਲ ਸਵਾਰ ਨੌਜਵਾਨ ਨੂੰ ਮਿਰਗੀ ਦਾ ਦੌਰਾ ਪੈਣ ਦੇ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਇਕਲ (Motorcycle) ਉੱਪਰ ਸਵਾਰ ਹੋ ਕੇ ਜਾ ਰਿਹਾ ਸੀ ਕਿ ਅਚਾਨਕ ਉਸਨੂੰ ਦੌਰਾ ਪੈ ਗਿਆ ਅਤੇ ਜਿਸ ਕਾਰਨ ਉਸ ਦਾ ਮੋਟਰਸਾਇਕਲ ਟਾਟਾ ਚਾਰ ਸੌ ਸੱਤ ਨਾਲ ਜਾ ਟਕਰਾਇਆ। ਜਾਣਕਾਰੀ ਅਨੁਸਾਰ ਨੌਜਵਾਨ ਦੇ ਕੁਝ ਕੁ ਸੱਟਾਂ ਜ਼ਰੂਰ ਲੱਗੀਆਂ ਹਨ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਪੀੜਤ ਨੌਜਵਾਨ ਨੂੰ ਇਲਾਜ਼ ਦੇ ਲਈ ਹਸਪਤਾਲ (Hospital) ਦੇ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਓਧਰ ਦੂਜੇ ਪਾਸੇ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।