ਤੁੰਗਾਂ ਦੇ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਸੰਸਦ ਮੈਂਬਰ ਪਰਨੀਤ ਕੌਰ ਨੇ ਦੁੱਖ ਕੀਤਾ ਸਾਂਝਾ - ਕਿਸਾਨੀ ਸੰਘਰਸ਼
🎬 Watch Now: Feature Video
ਨਾਭਾ: ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਜ਼ਿਲ੍ਹੇ ਦੇ ਪਿੰਡ ਤੁੰਗਾਂ ਪੁੱਜ ਕੇ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨ ਧੰਨਾ ਸਿੰਘ (65) ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨ ਦੀ ਮਾਤਾ ਤੇਜ ਕੌਰ ਤੇ ਪਤਨੀ ਗੁਰਦਿਆਲ ਕੌਰ, ਬੇਟੇ ਅੱਛਰ ਸਿੰਘ ਤੇ ਹੋਰ ਪਰਿਵਾਰਕ ਜੀਆਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਪਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਧੰਨਾ ਸਿੰਘ ਦੇ ਚਲਾਣੇ ਨਾਲ ਪਰਿਵਾਰ ਤੇ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।