ਕਿਸਾਨਾਂ ਦੇ ਹੱਕ 'ਚ ਆਏ ਮਲਟੀਪਰਪਜ਼ ਸਿਹਤ ਕਾਮੇ, ਸਾੜੀਆਂ ਕਾਨੂੰਨਾਂ ਦੀਆਂ ਕਾਪੀਆਂ - ਫ਼ਰੀਦਕੋਟ ਦੇ ਮਲਟੀਪਰਪਜ਼ ਸਿਹਤ ਕਾਮ
🎬 Watch Now: Feature Video
ਫ਼ਰੀਦਕੋਟ: ਜਿੱਥੇ ਪੰਜਾਬ ਦਾ ਹਰੇਕ ਵਰਗ ਕੇਂਦਰ ਉੱਤੇ ਕਥਿਤ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ, ਉੱਥੇ ਹੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਲਟੀਪਰਪਜ਼ ਸਿਹਤ ਕਾਮਿਆਂ ਵੱਲੋਂ ਵੀ ਹੁਣ ਕਿਸਾਨ ਯੂਨੀਅਨਾਂ ਦਾ ਪੱਖ ਪੂਰਿਆ ਜਾ ਰਿਹਾ ਹੈ। ਸੋਮਵਾਰ ਨੂੰ ਸੂਬਾ ਕਮੇਟੀ ਦੇ ਸੱਦੇ ਉੱਤੇ ਫ਼ਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਕੰਮ ਕਰ ਰਹੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਜਿੱਥੇ ਆਵਾਜ਼ ਬੁਲੰਦ ਕੀਤੀ ਗਈ, ਉੱਥੇ ਹੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਸੰਘਰਸ਼ ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।