'ਕੰਗਨਾ ਰਣੌਤ ਖਿਲਾਫ਼ ਮੁੰਬਈ ਪੁਲਿਸ ਵੱਲੋਂ ਮਾਮਲਾ ਦਰਜ' - ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ
🎬 Watch Now: Feature Video
ਚੰਡੀਗੜ੍ਹ: ਕੰਗਨਾ ਰਣੌਤ (Kangana Ranaut) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਵੱਲੋਂ ਕਿਸਾਨਾਂ, ਸਿੱਖਾਂ ਖਿਲਾਫ਼ ਭੱਦੀ ਸ਼ਬਦਾਵਲੀ ਬੋਲਣ ਨੂੰ ਲੈ ਕੇ ਮੁੰਬਈ ਪੁਲਿਸ (Mumbai Police) ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਸੀ। ਦਿੱਲੀ ਕਮੇਟੀ ਦੀ ਸ਼ਿਕਾਇਤ ’ਤੇ ਖਾਰ ਪੁਲਿਸ ਥਾਣੇ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ (Delhi Committee President Manjinder Singh Sirsa) ਦੇ ਵੱਲੋਂ ਦਿੱਤੀ ਗਈ ਹੈ। ਸਿਰਸਾ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਕੰਗਨਾ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸਮਝਾਉਣ ਦੀ ਬਹੁਤ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਸਮਝੀ ਨਹੀਂ ਜਿਸ ਕਰਕੇ ਉਨ੍ਹਾਂ ਮਜ਼ਬੂਰਨ ਇਹ ਕਦਮ ਚੁੱਕਣਾ ਪਿਆ। ਉਨ੍ਹਾਂ ਕਿਹਾ ਕਿ ਅਜੇ ਤਾਂ ਕੰਗਨਾ ਰਣੌਤ (Kangana Ranaut) ਖਿਲਾਫ਼ ਮਾਮਲਾ ਦਰਜ ਹੋਇਆ ਹੈ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਉਸ ਨੂੰ ਜੇਲ੍ਹ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਕੇਸ ਦੀ ਪੈਰਵੀ ਕਰੇਗੀ।