ਕੁੜੇ ਦੀ ਸਮੱਸਿਆ ਤੋਂ ਨਜਿੱਠਣ ਲਈ ਨਗਰ ਨਿਗਮ ਬਟਾਲਾ ਨੇ ਸ਼ੁਰੂ ਕੀਤਾ ਸੌਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ - ਕੁੜੇ ਦੀ ਸਮੱਸਿਆ
🎬 Watch Now: Feature Video
ਗੁਰਦਾਸਪੁਰ : ਬਟਾਲਾ ਸ਼ਹਿਰ 'ਚ ਕੂੜੇ ਦੀ ਸਮੱਸਿਆ ਨੂੰ ਦੂਰ ਕਰਨ ਲਈ ਨਗਰ ਨਿਗਮ ਬਟਾਲਾ ਨੇ ਸੌਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਤਹਿਤ ਚੰਡੀਗੜ੍ਹ ਤੋਂ ਉੱਚ ਅਧਿਕਾਰੀਆਂ ਦੀ ਟੀਮ ਨੇ ਇਸ ਪ੍ਰੋਜੈਕਟ ਦੇ ਕੰਮ ਦਾ ਜਾਇਜ਼ਾ ਲਿਆ। ਇਹ ਪ੍ਰੋਜੈਕਟ ਡਾ. ਪੂਰਨ ਸਿੰਘ ਦੀ ਅਗਵਾਈ ਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀ ਰਮੇਸ਼ ਭਾਟੀਆ ਦੀ ਦੇਖਰੇਖ 'ਚ ਹੋ ਰਿਹਾ ਹੈ। ਇਸ ਬਾਰੇ ਦੱਸਦੇ ਹੋਏ ਪ੍ਰੋਜੈਕਟ ਅਧਿਕਾਰੀ ਡਾ. ਪੂਰਨ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਗੀਲੇ ਤੇ ਸੁੱਕੇ ਕੂੜੇ ਦਾ ਵੱਖ-ਵੱਖ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀ ਸਫਾਈ ਲਈ ਇਹ ਪ੍ਰੋਜੈਕਟ ਪੂਰੇ ਪੰਜਾਬ ਭਰ 'ਚ ਚਲਾਏ ਜਾ ਰਹੇ ਹਨ। ਕੂੜੇ ਨਾਲ ਖ਼ਾਦ ਤਿਆਰ ਕਰਨ ਲਈ ਵੱਖ-ਵੱਖ ਸਾਈਟਾਂ 'ਤੇ ਪਲਾਂਟ ਤਿਆਰ ਕੀਤੇ ਜਾ ਰਹੇ ਹਨ। ਇਸ ਨਾਲ ਸ਼ਹਿਰ 'ਚ ਕੂੜੇ ਦੀ ਸਮੱਸਿਆ ਦਾ ਨਿਪਟਾਰਾ ਅਸਾਨੀ ਨਾਲ ਕੀਤਾ ਜਾ ਸਕੇ।