ਚੰਡੀਗੜ੍ਹ: ਮਿਊਂਸੀਪਲ ਕਾਰਪੋਰੇਸ਼ਨ ਨੇ ਪਿੰਡ ਮੌਲੀ ਜਾਗਰਾਂ ਦੇ ਲੋਕਾਂ ਨੂੰ ਭੇਜੇ ਪ੍ਰਾਪਰਟੀ ਟੈਕਸ ਦੇ ਬਿੱਲ
🎬 Watch Now: Feature Video
ਚੰਡੀਗੜ੍ਹ: ਇੱਕ ਪਾਸੇ ਲੋਕ ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਹਨ ਤੇ ਦੂਜੇ ਪਾਸੇ ਇੰਟਰਸਿਟੀ ਦੇ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਲੋਕਾਂ ਨੂੰ ਪ੍ਰਾਪਰਟੀ ਟੈਕਸ ਦੇ ਬਿੱਲ ਭੇਜੇ ਜਾ ਰਹੇ ਹਨ ਜਿਸ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਪ੍ਰਾਪਰਟੀ ਟੈਕਸ ਵਾਪਸ ਲਓ ਦੇ ਬੈਨਰ ਫੜ ਕੇ ਵਿਰੋਧ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਾਪਰਟੀ ਟੈਕਸ ਨਾ ਲੈਣ ਦੀ ਗੁਹਾਰ ਲਗਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰੀਸ਼ਦ ਹਰਭਜਨ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਮਾੜੇ ਸਮੇਂ 'ਚ ਪ੍ਰਾਪਰਟੀ ਟੈਕਸ ਦੀ ਮੰਗ ਨਹੀਂ ਕਰਨੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਲੌਕਡਾਊਨ ਹੋਣ ਕਾਰਨ ਲੋਕਾਂ ਦਾ ਕੰਮਕਾਰ ਬੰਦ ਹੋ ਗਏ ਹਨ ਤੇ ਆਮਦਨ ਦਾ ਕੋਈ ਸਾਧਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾੜੇ ਸਮੇਂ 'ਚ ਘਰ ਦਾ ਗੁਜ਼ਾਰਾ ਵੀ ਮੁਸ਼ਕਲ ਨਾਲ ਹੋ ਰਿਹਾ।