ਨਗਰ ਕੌਂਸਲ ਚੋਣਾਂ: ਨਾਮਜ਼ਦਗੀਆਂ ਰੱਦ ਹੋਣ 'ਤੇ ਉਮੀਦਵਾਰਾਂ ਨੇ ਪ੍ਰਗਟਾਇਆ ਰੋਸ - 'ਆਪ' ਤੇ ਅਕਾਲੀ ਦਲ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: 14 ਫ਼ਰਵਰੀ ਨੂੰ ਪੰਜਾਬ 'ਚ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਮੰਡੀ ਗੋਬਿੰਦਗੜ੍ਹ 'ਚ ਚੋਣਾਂ ਦੇ ਮੱਦੇਨਜ਼ਰ ਕਈ ਵਾਰਡਾਂ 'ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋ ਗਈਆਂ ਹਨ, ਜਿਸ ਦੇ ਚਲਦੇ ਉਮੀਦਵਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਵਿਚਾਲੇ ਕਾਫੀ ਰੋਸ ਹੈ। ਉਕਤ ਉਮੀਦਵਾਰਾਂ ਵੱਲੋਂ ਪੰਜਾਬ ਸਰਕਾਰ 'ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਗਏ ਹਨ, ਉਥੇ ਹੀ ਦੂਜੇ ਪਾਸੇ ਹਲਕਾ ਅਮਲੋਹ ਦੇ ਕਾਂਗਰਸੀ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਅਜਿਹਾ ਹੋਣਾ ਨਹੀਂ ਚਾਹੀਦੀ ਸੀ। ਇਹ ਸਭ ਆਪਸੀ ਰੰਜਿਸ਼ਾਂ ਦੇ ਨਤੀਜੇ ਹਨ, ਸਾਡਾ ਉਦੇਸ਼ ਮਹਿਜ਼ ਸ਼ਹਿਰ ਦਾ ਵਿਕਾਸ ਕਰਨਾ ਹੈ।