ਨਗਰ ਕੌਂਸਲ ਚੋਣਾਂ: ਮੰਡੀ ਗੋਬਿੰਦਗੜ੍ਹ ਵਿਖੇ ਅਕਾਲੀ ਉਮੀਦਵਾਰਾਂ ਨੇ ਕੀਤਾ ਚੋਣ ਪ੍ਰਚਾਰ - ਸ੍ਰੀ ਫ਼ਤਿਹਗੜ੍ਹ ਸਾਹਿਬ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਮੰਡੀ ਗੋਬਿੰਦਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤ ਹੈ। ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨ ਨੇ ਕਿਹਾ ਕਿ ਵਾਰਡ ਨੰ.11 'ਚ ਬੀਬੀ ਰੁਪਿੰਦਰ ਕੌਰ ਤੇ ਵਾਰਡ ਨੰ. 19 'ਚ ਬੀਬੀ ਸਿਮਰਨ ਦੇਵੀ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਉਨ੍ਹਾਂ ਅਕਾਲੀ ਉਮੀਦਵਾਰਾਂ ਨੂੰ ਵਾਰਡ ਵਾਸੀਆਂ ਦਾ ਭਰਪੂਰ ਸਾਥ ਮਿਲਣ ਦੀ ਤੇ ਚੋਣਾਂ ਦੌਰਾਨ ਅਕਾਲੀ ਦਲ ਦੀ ਜਿੱਤ ਦਾ ਦਾਅਵਾ ਕੀਤਾ ਹੈ।