ਹੁਸ਼ਿਆਰਪੁਰ: ਨਗਰ ਨਿਗਮ ਸਫਾਈ ਕਰਮਚਾਰੀਆਂ ਵੱਲੋਂ ਹੱਲਾ ਬੋਲ - ਹੁਸ਼ਿਆਰਪੁਰ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ’ਚ ਨਗਰ ਨਿਗਮ ਸਫਾਈ ਕਰਮਚਾਰੀਆਂ ਵੱਲੋਂ ਹੱਲਾ ਬੋਲ ਰੈਲੀ ਕੱਢੀ ਗਈ। ਦੱਸ ਦਈਏ ਕਿ ਇਹ ਰੈਲੀ ਸਫਾਈ ਕਰਮਚਾਰੀਆਂ ਨੇ ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਕੱਢੀ ਗਈ। ਇਸ ਦੌਰਾਨ ਜਨਰਲ ਸਕੱਤਰ ਪੰਜਾਬ ਦੇ ਕੁਲਵੰਤ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨਾਲ ਉਨ੍ਹਾਂ ਦੀਆਂ ਚਾਰ ਮੀਟਿੰਗਾ ਹੋ ਚੁੱਕੀਆਂ ਹਨ ਪਰ ਇਸ ਮਸਲੇ ’ਤੇ ਕੋਈ ਵੀ ਫੈਸਲਾ ਨਹੀਂ ਹੋਇਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਚਲਦਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੂਰੇ ਸ਼ਹਿਰ ਵਾਸੀਆਂ ਤੋਂ ਮੁਆਂਫੀ ਵੀ ਮੰਗੀ ਅਤੇ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।